ਪੱਤਰ ਪ੍ਰੇਰਕ
ਚੰਡੀਗੜ੍ਹ , 14 ਅਗਸਤ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਜੋ ਸੂਬਾ ਪੱਧਰੀ ਰੋਸ ਪ੍ਰਦਰਸ਼ਨ 15 ਅਗਸਤ ਨੂੰ ਕੀਤਾ ਜਾਣਾ ਸੀ ਉਹ ਮੁਲਤਵੀ ਕਰ ਦਿੱਤਾ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਜਥੇਬੰਦੀ ਨੂੰ ਲਿਖਤੀ ਚਿੱਠੀ ਭੇਜੀ ਗਈ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਉਨ੍ਹਾਂ ਦੀ ਮੀਟਿੰਗ 20 ਅਗਸਤ ਨੂੰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਕਰਵਾਈ ਜਾਵੇਗੀ।