ਨਵੀਂ ਦਿੱਲੀ, 14 ਅਗਸਤ
ਕਾਂਗਰਸ ਨੇ ਬੁੱਧਵਾਰ ਨੂੰ ਤੇਲੰਗਾਨਾ ਵਿੱਚ ਅਗਾਮੀ ਰਾਜ ਸਭਾ ਦੀ ਉਪ ਚੋਣ ਲਈ ਅਭਿਸ਼ੇਕ ਮਨੁੂ ਸਿੰਘਵੀ ਨੂੰ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ। ਤੇਲੰਗਾਨਾ ਸਮੇਤ 9 ਰਾਜਾਂ ਦੀਆਂ 12 ਰਾਜ ਸਭਾ ਸੀਟਾਂ ਲਈ ਚੋਣਾਂ 3 ਸਤੰਬਰ ਨੂੰ ਹੋਣੀਆਂ ਹਨ। ਕਾਂਗਰਸ ਪਾਰਟੀ ਨੇ ਇਥੇ ਇਕ ਬਿਆਨ ’ਚ ਕਿਹਾ ਕਿ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਤੇਲੰਗਾਨਾ ਤੋਂ ਰਾਜ ਸਭਾ ਦੀ ਉਪ ਚੋਣ ਲਈ ਸਿੰਘਵੀ ਦੀ ਉਮੀਦਵਾਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ। -ਪੀਟੀਆਈ