ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਅਗਸਤ
‘ਆਪ’ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਹ ਦਿੱਲੀ ਦੇ ਉਪ ਮੁੱਖ ਮੰਤਰੀ ਵਜੋਂ ਵਾਪਸ ਆਉਣਗੇ ਜਾਂ ਨਹੀਂ, ਇਹ ਫ਼ੈਸਲਾ ਕਰਨ ਵਿੱਚ ਕਾਹਲੀ ਦੀ ਕੋਈ ਲੋੜ ਨਹੀਂ ਹੈ। ਸਿਸੋਦੀਆ ਕਥਿਤ ਆਬਕਾਰੀ ਨੀਤੀ ਘੁਟਾਲੇ ’ਚ ਫਿਲਹਾਲ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਹਨ। ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ‘ਆਪ’ ਸਮਰਥਕਾਂ ਨੂੰ ਭਰੋਸਾ ਦਿੰਦਿਆਂ ਸਿਸੋਦੀਆ ਨੇ ਆਖਿਆ, ‘‘ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲਦੀ ਹੀ ਵਾਪਸ ਆਉਣਗੇ। ਦਿੱਲੀ ਦੇ ਉਪ ਮੁੱਖ ਮੰਤਰੀ ਬਾਰੇ ਕੋਈ ਵੀ ਫ਼ੈਸਲਾ ਕੇਜਰੀਵਾਲ ਦੇ ਵਾਪਸ ਆਉਣ ’ਤੇ ਲਿਆ ਜਾਵੇਗਾ।’’