ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਅਗਸਤ
ਯਮੁਨਾ ਪਾਰ ਦੇ ਵਿਵੇਕ ਵਿਹਾਰ ਵਿੱਚ ਦਸਮੇਸ਼ ਪਬਲਿਕ ਸਕੂਲ ਦੇ ਪ੍ਰਬੰਧਕਾਂ ਵੱਲੋਂ ਸਕੂਲ ’ਚ ਵਿਦਿਆਰਥੀਆਂ ਦੇ ਸਹਿਯੋਗ ਨਾਲ ਦੇਸ਼ ਦਾ ਆਜ਼ਾਦੀ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਬਲਬੀਰ ਸਿੰਘ ਨੇ ਦੱਸਿਆ ਕਿ ਸਾਰਾ ਪ੍ਰੋਗਰਾਮ ਵਿਦਿਆਰਥੀਆਂ ਨੇ ਉਲੀਕਿਆ ਸੀ ਅਤੇ ਆਜ਼ਾਦੀ ਦਿਹਾੜੇ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ। ਸਕੂਲ ਪ੍ਰਬੰਧਕਾਂ ਨੇ ਤਿਰੰਗਾ ਝੰਡਾ ਝੁਲਾ ਕੇ ਸਲਾਮੀ ਦਿੱਤੀ। ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਵਿੱਚ 80 ਫੀਸਦੀ ਤੋਂ ਵੱਧ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਕਾਲੇ ਪਾਣੀਆਂ ਤੋਂ ਲੈ ਕੇ ਇੰਡੀਆ ਗੇਟ ਤੱਕ ਪੰਜਾਬੀਆਂ ਦੀਆਂ ਸ਼ਹਾਦਤਾਂ ਦੀ ਇਬਾਰਤ ਲਿਖੀ ਪਈ ਹੈ। ਸਾਨੂੰ ਆਪਣੇ ਵਿਰਸੇ ’ਤੇ ਮਾਣ ਕਰਨਾ ਚਾਹੀਦਾ ਹੈ ਅਤੇ ਸਮਾਜ ਨੂੰ ਸੇਧ ਦੇਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਚਾਹੀਦੀ ਹੈ। ਇਹ ਕੰਮ ਅਧਿਆਪਕਾਂ ਦੇ ਜ਼ਿੰਮੇ ਹੈ ਅਤੇ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਵੱਲ ਵੱਧ ਤੋਂ ਵੱਧ ਤਾਕਤ ਲਾਉਣੀ ਚਾਹੀਦੀ ਹੈ। ਇਸ ਮੌਕੇ ਡਾਇਰੈਕਟਰ ਸਰਿਤਾ ਸਕਸੈਨਾ, ਰਿਚਾ ਕੌਰ, ਕੋਆਰਡੀਨੇਟਰ ਮੁਸਕਾਨ ਨਿਗਮ ਹਾਜ਼ਰ ਸਨ।