ਖੇਤਰੀ ਪ੍ਰਤੀਨਿਧ
ਧੂਰੀ, 14 ਅਗਸਤ
ਥਾਣਾ ਸਿਟੀ ਧੂਰੀ ਦੀ ਪੁਲੀਸ ਨੇ ਇੱਥੇ ਇੱਕ ਦੇਹ ਵਪਾਰ ਦੇ ਅੱਡੇ ’ਤੇ ਕਾਰਵਾਈ ਕਰਦਿਆਂ ਦੇਹ ਵਪਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਸਿਟੀ ਧੂਰੀ ਦੇ ਮੁੱਖ ਅਫਸਰ ਸੌਰਵ ਸੱਭਰਵਾਲ ਨੇ ਕਿਹਾ ਕਿ ਪੁਲੀਸ ਨੇ ਇਸ ਮਾਮਲੇ ਵਿੱਚ ਸ਼ਾਮਲ ਤਿੰਨ ਲੜਕੀਆਂ ਸਮੇਤ ਪੰਜ ਜਣਿਆਂ ਨੂੰ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਧੂਰੀ ਦੀ ਪੁਲੀਸ ਨੇ ਪਿਛਲੇ ਲੰਮੇ ਸਮੇਂ ਤੋਂ ਧੂਰੀ ਦੇ ਇੱਕ ਮੁਹੱਲੇ ਵਿੱਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕਰਦਿਆਂ ਮੌਕੇ ਤੋਂ ਹੀ ਜਿਨ੍ਹਾਂ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਵਿਰੁੱਧ ਪਹਿਲਾਂ ਵੀ ਕੁਝ ਮਾਮਲੇ ਦਰਜ ਹਨ।