ਰਮੇਸ਼ ਭਾਰਦਵਾਜ
ਲਹਿਰਾਗਾਗਾ, 14 ਅਗਸਤ
ਇੱਥੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਪੁੱਤਰ ਤੇ ਕਾਂਗਰਸੀ ਆਗੂ ਰਾਹੁਲ ਇੰਦਰ ਸਿੰਘ ਸਿੱਧੂ ਨੇ ਸਿੱਖਿਆ ਸੰਘਰਸ਼ ਲਹਿਰ ਦੀ ਸ਼ੁਰੂਆਤ ਕੀਤੀ ਹੈ। ਇਸ ਲਹਿਰ ਤਹਿਤ ਸਿੱਖਿਆ ਨੂੰ ਬਚਾਉਣ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲਏ ਲੋਕਾਂ ਦੇ ਦਸਤਖਤ ਕਰਵਾਏ ਜਾਣਗੇ। ਇਸ ਦੌਰਾਨ ਰਾਹੁਲ ਇੰਦਰ ਸਿੰਘ ਸਿੱਧੂ ਨੇ ਸਰਕਾਰ ਅੱਗੇ ਰੱਖੀਆਂ ਤਿੰਨ ਮੰਗਾਂ ’ਚ ਕਿਹਾ ਕਿ ਹਰ ਸਕੂਲ ਲਈ ਸਕੂਲ ਬੱਸਾਂ, ਬਾਬਾ ਹੀਰਾ ਸਿੰਘ ਭੱਠਲ ਕਾਲਜ ਨੂੰ ਮੁੜ ਤੋਂ ਵਿਕਸਿਤ ਕਰਨਾ ਅਤੇ ਦੇਹਲਾ ਸਿਹਾਂ ਪੰਜਾਬੀ ਯੂਨੀਵਰਸਿਟੀ ਜੋ ਕਿ ਅਕਾਲੀ ਫੂਲਾ ਸਿੰਘ ਦੇ ਨਾਮ ’ਤੇ ਬਣੀ ਸੀ ਨੂੰ ਮੁੜ ਤੋਂ ਚਾਲੂ ਕਰਨਾ ਸ਼ਾਮਲ ਹੈ। ਰਾਹੁਲ ਸਿੱਧੂ ਨੇ ਕਿਹਾ ਕਿ ਮਸਤੂਆਣਾ ਸਾਹਿਬ ਵਿੱਚ ਮੈਡੀਕਲ ਕਾਲਜ ਬਣਨਾ ਹੈ ਉਸ ਨੂੰ ਲਹਿਰਾਗਾਗਾ ਦੇ ਬਾਬਾ ਹੀਰਾ ਸਿੰਘ ਭੱਠਲ ਦੀ ਇਮਾਰਤ ਵਿਚ ਬਣਾਇਆ ਜਾਵੇ ਕਿਉਂਕਿ ਸਰਕਾਰ ਨੂੰ ਨਾ ਤਾਂ ਜ਼ਮੀਨ ਲੈਣ ਦੀ ਜ਼ਰੂਰਤ ਹੈ ਅਤੇ ਨਾ ਹੀ ਇਮਾਰਤ ਬਣਾਉਣ ਦੀ ਇੱਥੇ ਸਭ ਕੁਝ ਤਿਆਰ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖਿਆ ਸੰਘਰਸ਼ ਲਹਿਰ ਦੇ ਤਹਿਤ ਲੋਕਾਂ ਨਾਲ ਗੱਲਬਾਤ ਕੀਤੀ ਜਾਵੇਗੀ।