ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਅਗਸਤ
ਨੌਜਵਾਨ ਰਣਦੀਪ ਸਿੰਘ ਮਿੰਟੂ ਸਰਬਸੰਮਤੀ ਨਾਲ ਦਸਮੇਸ਼ ਟਰੱਕ ਅਪਰੇਟਰ ਯੂਨੀਅਨ ਸੰਗਰੂਰ ਦੇ ਪ੍ਰਧਾਨ ਚੁਣੇ ਗਏ ਹਨ। ਪ੍ਰਧਾਨ ਚੁਣੇ ਜਾਣ ਤੋਂ ਬਾਅਦ ਰਣਦੀਪ ਸਿੰਘ ਉਰਫ਼ ਮਿੰਟੂ ਬਡਰੁੱਖਾਂ ਨੂੰ ਟਰੱਕ ਅਪਰੇਟਰਾਂ ਵਲੋਂ ਹਾਰ ਪਾ ਕੇ ਵਧਾਈਆਂ ਦਿੱਤੀਆਂ ਗਈਆਂ। ਜ਼ਿਕਰਯੋਗ ਹੈ ਕਿ ਰਣਦੀਪ ਸਿੰਘ ਮਿੰਟੂ ਦੂਜੀ ਵਾਰ ਟਰੱਕ ਯੂਨੀਅਨ ਦੇ ਪ੍ਰਧਾਨ ਚੁਣੇ ਗਏ ਹਨ। ਇਸ ਤੋਂ ਪਹਿਲਾਂ ਵੀ ਬਤੌਰ ਪ੍ਰਧਾਨ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਪ੍ਰਧਾਨ ਚੁਣੇ ਜਾਣ ਤੋਂ ਬਾਅਦ ਰਣਦੀਪ ਸਿੰਘ ਮਿੰਟੂ ਨੇ ਦੱਸਿਆ ਕਿ ਅੱਜ ਟਰੱਕ ਅਪਰੇਟਰਾਂ ਵੱਲੋਂ ਯੂਨੀਅਨ ਵਿਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਸਨ। ਇਸ ਦੌਰਾਨ ਅੱਜ ਅਚਨਚੇਤ ਹੀ ਟਰੱਕ ਅਪਰੇਟਰਾਂ ਵਲੋਂ ਫੈਸਲਾ ਲੈਂਦਿਆਂ ਉਨ੍ਹਾਂ ਨੂੰ ਸਰਬਸੰਮਤੀ ਨਾਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ।