ਪੱਤਰ ਪ੍ਰੇਰਕ
ਧਾਰੀਵਾਲ, 14 ਅਗਸਤ
ਥਾਣਾ ਘੁੰਮਣ ਕਲਾਂ ਦੀ ਪੁਲੀਸ ਨੇ ਸਪੈਸ਼ਲ ਨਾਕੇ ਦੌਰਾਨ ਦੇਸੀ ਪਿਸਤੌਲ ਸਮੇਤ ਇੱਕ ਜਣੇ ਨੂੰ ਕਾਬੂ ਕੀਤਾ ਹੈ, ਜਦਕਿ ਦੂਜਾ ਹਨੇਰੇ ਦਾ ਫਾਇਦਾ ਉਠਾ ਕੇ ਮੋਟਰਸਾਈਕਲ ਸਣੇ ਫ਼ਰਾਰ ਹੋ ਗਿਆ। ਥਾਣਾ ਘੁੰਮਣ ਕਲਾਂ ਦੇ ਮੁਖੀ ਸਬ-ਇਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲੀਸ ਪੁਲ ਕੁੰਜਰ ਵਿਖੇ ਨਾਕੇ ਦੌਰਾਨ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਨਹਿਰ ਦੀ ਪੱਟੜੀ-ਪੱਟੜੀ ਇੱਕ ਸਪਲੈਂਡਰ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ, ਉਨ੍ਹਾਂ ਨੇ ਟਾਰਚ ਨਾਲ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ। ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ ਇੱਕ ਦੇਸੀ ਪਿਸਤੌਲ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਗੁਰਸੇਵਕ ਸਿੰਘ ਉਰਫ ਸੇਵਕ ਹੋਈ ਹੈ, ਜਦੋਂਕਿ ਹਰਵਿੰਦਰ ਸਿੰਘ ਵਾਸੀਆਨ ਕਲੇਰ (ਘੱਸ), ਬਟਾਲਾ ਫ਼ਰਾਰ ਹੋ ਗਿਆ। ਦੋਵਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ।