ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਅਗਸਤ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਰਾਜ ਭਵਨ ਵਿੱਚ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ , ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਹਾਜ਼ਰ ਸਨ। ਜਾਣਕਾਰੀ ਅਨੁਸਾਰ ਸਹੁੰ ਚੁੱਕਣ ਤੋਂ ਬਾਅਦ ਸੂਚਨਾ ਕਮਿਸ਼ਨਰਾਂ ਨੇ ਆਪਣੇ ਅਹੁਦੇ ਸੰਭਾਲ ਲਏ ਹਨ।