ਸ਼ਸ਼ੀ ਪਾਲ ਜੈਨ
ਖਰੜ, 17 ਅਗਸਤ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਅੱਜ ਕੈਬਨਿਟ ਮੰਤਰੀ ਦੇ ਮੁੰਡੀ ਖਰੜ ਸਥਿਤ ਦਫ਼ਤਰ ਦੇ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਤਹਿਸੀਲਦਾਰ ਵਿਕਾਸਦੀਪ ਨੂੰ ਮੰਗ ਪੱਤਰ ਦਿੱਤਾ ਗਿਆ।
ਇਸ ਸਬੰਧੀ ਦਵਿੰਦਰ ਸਿੰਘ ਦੇਹਕਲਾਂ, ਗੁਰਨਾਮ ਸਿੰਘ ਦਾਊ, ਗੁਰਮੀਤ ਸਿੰਘ ਖੂਨੀਮਾਜਰਾ ਅਤੇ ਅੰਗਰੇਜ਼ ਸਿੰਘ ਭਦੌੜ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਸਤੇ ਸਾਫ਼ ਪਾਣੀ ਸਪਲਾਈ ਕੀਤੀ ਜਾਵੇ, ਮੀਹਾਂ ਦੇ ਪਾਣੀ ਨੂੰ ਠੀਕ ਢੰਗ ਨਾਲ ਰੀਚਾਰਜ ਕਰਨਾ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ, ਦਰਿਆਵਾਂ ਅਤੇ ਨਹਿਰਾਂ ਵਿੱਚ ਦੂਸ਼ਿਤ ਪਾਣੀ ਪੈਣਾ ਬੰਦ ਕਰਨਾ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨਾ, ਖ਼ੁਦਕਸ਼ੀ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਮਾਲੀ ਸਹਾਇਤਾ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣੀ, ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਨਾ, ਸਾਰੀਆਂ ਫ਼ਸਲਾਂ ਦੀ ਐਮਐਸਪੀ ’ਤੇ ਖ਼ਰੀਦ ਤੇ ਨਕਲੀ ਖਾਦਾਂ, ਕੀੜੇ ਮਾਰ ਦਵਾਈਆਂ ਅਤੇ ਬੀਜਾਂ ਦੀ ਰੋਕਥਾਮ ਕਰਨ ਆਦਿ ਮੰਗਾਂ ਉਠਾਈਆਂ।
ਇਸ ਮੌਕੇ ਕਿਸਾਨ ਆਗੂਆਂ ਨੇ ਖਰੜ ਦੇ ਨਾਇਬ ਤਹਿਸੀਲਦਾਰ ਵਿਕਾਸਦੀਪ ਨੂੰ ਮੰਗ ਪੱਤਰ ਦਿੱਤਾ ਅਤੇ ਉਪਰੰਤ ਧਰਨਾ ਸਮਾਪਤ ਕੀਤਾ ਗਿਆ। ਇਸ ਮੌਕੇ ਰਵਨੀਤ ਸਿੰਘ ਬਰਾੜ, ਕਿਰਪਾਲ ਸਿੰਘ, ਪਰਮਦੀਪ ਸਿੰਘ ਬੈਦਵਾਨ, ਹਰਦੀਪ ਸਿੰਘ, ਪ੍ਰਦੀਪ , ਗੁਰਵਿੰਦਰ ਸਿੰਘ, ਲਖਵਿੰਦਰ ਸਿੰਘ, ਅੰਗਰੇਜ ਸਿੰਘ ਭਦੌੜ, ਜਸਪਾਲ ਸਿੰਘ ਲਾਂਡਰਾਂ, ਕਮਲਜੀਤ ਸਿੰਘ ਲਾਂਡਰਾ, ਅਮਰੀਕ ਸਿੰਘ, ਮਨਪ੍ਰੀਤ ਸਿੰਘ, ਅਮਨ, ਹਰਜੀਤ ਸਿੰਘ ਅਤੇ ਨਵਨੀਤ ਨੇ ਕੀਤੀ।