ਹੁਸ਼ਿਆਰਪੁਰ, 17 ਅਗਸਤ
ਇੱਥੋਂ ਦੀ ਪੁਲੀਸ ਨੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਇੱਕ ਵਿਧਾਇਕ ਦੀ ਕਾਰ ’ਤੇ ਕਥਿਤ ਹਮਲਾ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ-ਊਨਾ ਰੋਡ ’ਤੇ ਚੱਕ ਸਾਧੂ ਨੇੜੇ ਉਸ ਸਮੇਂ ਵਾਪਰੀ ਜਦੋਂ ਹਿਮਾਚਲ ਪ੍ਰਦੇਸ਼ ਦੀ ਕੁਟਲੇਹਾਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਵਿਵੇਕ ਸ਼ਰਮਾ ਜਲੰਧਰ ਤੋਂ ਆਪਣੇ ਜੱਦੀ ਘਰ ਪਰਤ ਰਹੇ ਸਨ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਸਕੂਟਰ ’ਤੇ ਸਵਾਰ ਰਾਜ ਅਤੇ ਪਵਨ ਕੁਮਾਰ ਨੇ ਕਥਿਤ ਤੌਰ ’ਤੇ ਵਿਧਾਇਕ ਦੀ ਕਾਰ ਨੂੰ ਓਵਰਟੇਕ ਕਰਦੇ ਸਮੇਂ ਲੋਹੇ ਦੀ ਪਾਈਪ ਨਾਲ ਉਸ ਦੀ ਪਿਛਲੀ ਵਿੰਡਸ਼ੀਲਡ ਤੋੜ ਦਿੱਤੀ। -ਏਜੰਸੀ