ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 17 ਅਗਸਤ
ਮੁੰਬਈ ਵਿੱਚ ਰੇਲਵੇ ਦੇ ਸਿੱਖ ਟਿਕਟ ਚੈਕਰ ਜਸਬੀਰ ਸਿੰਘ ’ਤੇ ਤਿੰਨ ਯਾਤਰੀਆਂ ਵੱਲੋਂ ਹਮਲਾ ਕਰਨ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਖੇਧੀ ਹੈ। ਉਨ੍ਹਾਂ ਮੁੰਬਈ ਦੀ ਰੇਲਵੇ ਪੁਲੀਸ ਨੂੰ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਮੁੰਬਈ ਦੀ ਸੰਗਤ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰੇਲ ਵਿੱਚ ਕੁਝ ਯਾਤਰੀ ਬਿਨਾਂ ਟਿਕਟ ਦੇ ਸਫ਼ਰ ਕਰ ਰਹੇ ਸਨ। ਜਦੋਂ ਟਿਕਟ ਚੈਕਰ ਜਸਬੀਰ ਸਿੰਘ ਨੇ ਉਨ੍ਹਾਂ ਨੂੰ ਜੁਰਮਾਨਾ ਭਰਨ ਲਈ ਕਿਹਾ ਤਾਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਮੁਲਜ਼ਮਾਂ ਨੂੰ ਰੇਲਵੇ ਪੁਲੀਸ ਨੇ ਮੌਕੇ ’ਤੇ ਕਾਬੂ ਕਰ ਲਿਆ ਹੈ ਪਰ ਮਹਾਰਾਸ਼ਟਰ ਸਰਕਾਰ ਤੇ ਰੇਲ ਮੰਤਰਾਲਾ ਇਹ ਯਕੀਨੀ ਬਣਾਵੇ ਕਿ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।