ਭਵਾਨੀਗੜ੍ਹ (ਪੱਤਰ ਪ੍ਰੇਰਕ): ਇੱਥੋਂ ਨੇੜਲੇ ਪਿੰਡ ਨਦਾਮਪੁਰ ਵਿੱਚ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੁਟਿਆਰਾਂ ਨਾਲ ਰਲਕੇ ਗਿੱਧਾ ਪਾਇਆ। ਮੇਲੇ ਦੇ ਪ੍ਰਬੰਧਕ ਗੁਰਪ੍ਰੀਤ ਸਿੰਘ ਨਦਾਮਪੁਰ ਅਤੇ ਵਿਕਰਮ ਸਿੰਘ ਨਕਟੇ ਨੇ ਦੱਸਿਆ ਕਿ ਨਗਰ ਦੀਆਂ ਧੀਆਂ ਭੈਣਾਂ ਲਈ ਖਾਣ ਪੀਣ ਦੀਆਂ ਸਟਾਲਾਂ ਦਾ ਪ੍ਰਬੰਧ ਵੀ ਕੀਤਾ ਗਿਆ ਸੀ। ਇਸ ਮੌਕੇ ਵਿਧਾਇਕਾ ਭਰਾਜ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸਭਿਆਚਾਰ ਤੇ ਪੰਜਾਬੀ ਵਿਰਸੇ ਦਾ ਵਿਲੱਖਣ ਤਿਉਹਾਰ ਹੈ।