ਪੱਤਰ ਪ੍ਰੇਰਕ
ਮਾਨਸਾ, 17 ਅਗਸਤ
ਮਾਨਸਾ ਦੇ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਰਮਨਦੀਪ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਵੱਲੋਂ ਰੱਖੜੀ ਵਾਲੇ ਦਿਨ ਵੀ ਸਾਰੇ ਸੇਵਾ ਕੇਂਦਰ ਕਾਰਜਸ਼ੀਲ ਰਹਿਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ 19 ਅਗਸਤ ਨੂੰ ਸਵੇਰੇ 11 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ 43 ਪ੍ਰਕਾਰ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਲਾਭ ਲੈਣ ਅਤੇ ਸਮੇਂ ਦੀ ਬੱਚਤ ਕਰਨ।