ਬਟਾਲਾ: ਸ਼ਾਹਬਾਦ ਵੈੱਲਫੇਅਰ ਸੁਸਾਇਟੀ ਵੱਲੋਂ ਬਟਾਲਾ ਨੇੜਲੇ ਪਿੰਡ ਸ਼ਾਹਬਾਦ ’ਚ ਲੋੜਵੰਦ ਤੇ ਗ਼ਰੀਬ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਮੌਕੇ ਬਣਦੀ ਸਹਾਇਤਾ ਕੀਤੀ ਜਾ ਰਹੀ ਹੈ। ਸੰਸਥਾ ਪ੍ਰਧਾਨ ਮਨਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਪਿੰਡ ਦੀ ਧੀ ਸੁਨੀਤਾ ਪੁੱਤਰੀ ਰਤਨ ਲਾਲ ਨੂੰ 11 ਹਜ਼ਾਰ ਰੁਪਏ ਦਾ ਸ਼ਗਨ ਪਾਇਆ ਗਿਆ। ਇਸ ਮੌਕੇ ਸੰਸਥਾ ਆਗੂ ਸਰਪੰਚ ਹਰਵਿੰਦਰਪਾਲ ਸਿੰਘ ਅਤੇ ਸ਼ੁਭਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਸੁਸਾਇਟੀ ਵੱਲੋਂ 37 ਲੜਕੀਆਂ ਨੂੰ ਸ਼ਗਨ ਦੀ ਰਾਸ਼ੀ ਭੇਟ ਕੀਤੀ ਜਾ ਚੁੱਕੀ ਹੈ। ਇਸ ਮੌਕੇ ਸੁਖਵਿੰਦਰ ਸਿੰਘ ਕਾਹਲੋੰ, ਲਵਪ੍ਰੀਤ ਸਿੰਘ ਵਰ, ਸ਼ੁਭਪ੍ਰੀਤ ਕਾਹਲੋਂ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ