ਸ੍ਰੀ ਗੋਇੰਦਵਾਲ ਸਾਹਿਬ: ਅਕਾਲੀ ਦਲ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਗੁਰੂ ਅਮਰਦਾਸ ਜੀ ਦੇ ਸ਼ਤਾਬਦੀ ਸਮਾਗਮਾਂ ਸਬੰਧੀ ਗੁਰਦੁਆਰਾ ਬਾਉਲੀ ਸਾਹਿਬ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ। ਸ਼ਤਾਬਦੀ ਮਨਾਉਣ ਲਈ ਹਰ ਤਰ੍ਹਾ ਦੇ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਸਤੰਬਰ ਮਹੀਨੇ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਆ ਰਹੀ 450 ਸਾਲਾਂ ਸ਼ਤਾਬਦੀ ਸਿੱਖ ਸੰਗਤ ਵੱਲੋਂ ਕੌਮੀ ਪੱਧਰ ’ਤੇ ਮਨਾਈ ਜਾ ਰਹੀ ਹੈ। ਇਸ ਮੌਕੇ ਕੁਲਦੀਪ ਸਿੰਘ ਔਲਖ, ਰਮਨਦੀਪ ਸਿੰਘ ਭਰੋਵਾਲ, ਪ੍ਰੇਮ ਸਿੰਘ ਪੰਨੂ, ਸੁਰਿੰਦਰ ਸਿੰਘ ਢੋਟੀ, ਅਵਤਾਰ ਸਿੰਘ ਆਦਿ ਨੇ ਸ਼ਤਾਬਦੀ ਸਮਾਗਮਾਂ ਸਬੰਧੀ ਸਰਕਾਰ ਪਾਸੋਂ ਸਹਿਯੋਗ ਦੀ ਮੰਗ ਕੀਤੀ। -ਪੱਤਰ ਪ੍ਰੇਰਕ