ਪੱਤਰ ਪ੍ਰੇਰਕ
ਲਹਿਰਾਗਾਗਾ, 18 ਅਗਸਤ
ਨੇੜਲੇ ਪਿੰਡ ਫਤਿਹਗੜ੍ਹ ਵਿਚ ਦੋ ਧਿਰਾਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਗੋਲੀਆਂ ਚੱਲ ਗਈਆਂ। ਇਸ ਦੌਰਾਨ ਜ਼ਖ਼ਮੀ ਹੋਏ ਗੁਰਪ੍ਰੀਤ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਗੰਢੂਆਂ ਨੂੰ ਸਿਵਲ ਹਸਪਤਾਲ ਸੰਗਰੂਰ ਤੋਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਭੇਜ ਦਿੱਤਾ ਗਿਆ ਹੈ। ਐਸਐਚਓ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਦੋਵੇਂ ਧਿਰਾਂ ਖ਼ਿਲਾਫ਼ ਕਰਾਸ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।