ਬਲਜੀਤ ਸਿੰਘ
ਸਰਦੂਲਗੜ੍ਹ, 18 ਅਗਸਤ
ਕੋਲਕਾਤਾ ’ਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ ਦੇਸ਼ ਭਰ ‘ਚ ਜਗ੍ਹਾ-ਜਗ੍ਹਾ ਡਾਕਟਰਾਂ ਵਲੋਂ ਮੈਡੀਕਲ ਸੇਵਾਵਾਂ ਠੱਪ ਕਰਨ ਤੋਂ ਇਲਾਵਾ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਅੱਜ ਸਰਦੂਲਗੜ੍ਹ ’ਚ ਮ੍ਰਿਤਕਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸ਼ਹਿਰ ’ਚ ਸਾਰੀਆਂ ਪਾਰਟੀਆਂ ਦੇ ਨੁਮਾਇੰਦੇ, ਸਮਾਜ ਸੇਵੀ ਸੰਗਠਨਾਂ, ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੇ ਇਕੱਤਰ ਹੋ ਕੇ ਸਥਾਨਕ ਰੋੜਕੀ ਚੌਕ ਵਿਖੇ ਪ੍ਰਦਰਸ਼ਨ ਕਰਦੇ ਹੋਏ ਬਾਜ਼ਾਰਾਂ ‘ਚ ਰੋਸ ਮਾਰਚ ਕੀਤਾ।