ਨਵੀਂ ਦਿੱਲੀ, 18 ਅਗਸਤ
ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀਕੇ ਮਿਸ਼ਰਾ ਵੱਲੋਂ ‘ਮੰਕੀ ਪੌਕਸ’ (ਐੱਮਪੌਕਸ) ਤੋਂ ਨਜਿੱਠਣ ਲਈ ਸ਼ੁਰੂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੇਸ਼ ਵਿੱਚ ਅਜੇ ਤੱਕ ਐੱਮਪੌਕਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ ਅਤੇ ਮੌਜੂਦਾ ਸਮੇਂ ਵਿੱਚ ਮੁਲਾਂਕਣ ਅਨੁਸਾਰ ਇਸ ਬਿਮਾਰ ਦੇ ਵਿਆਪਕ ਪੱਧਰ ’ਤੇ ਫੈਲਣ ਦਾ ਜੋਖਮ ਘੱਟ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਹਾਲਾਤ ’ਤੇ ਨਜ਼ਰ ਰੱਖ ਰਹੇ ਹਨ। -ਪੀਟੀਆਈ