ਪੱਤਰ ਪ੍ਰੇਰਕ
ਮਾਛੀਵਾੜਾ, 18 ਅਗਸਤ
ਅਮਰੀਕਾ ਵਿੱਚ ਸੜਕ ਹਾਦਸੇ ’ਚ ਮਾਛੀਵਾੜਾ ਦੇ ਨੌਜਵਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਸ਼ਵਦੀਪ ਸਿੰਘ (19) ਪੁੱਤਰ ਸਤਨਾਮ ਸਿੰਘ ਵਾਸੀ ਜੇਐੱਸ ਨਗਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਵਿਸ਼ਵਦੀਪ ਸਿੰਘ ਕਰੀਬ 2 ਸਾਲ ਪਹਿਲਾਂ ਅਮਰੀਕਾ ਗਿਆ ਸੀ ਤੇ ਉਥੇ ਫਰੈਜ਼ਨੋ ਸ਼ਹਿਰ ਵਿੱਚ ਰਹਿੰਦਾ ਸੀ ਤੇ ਸਟੋਰ ’ਤੇ ਨੌਕਰੀ ਕਰਦਾ ਸੀ। ਉਹ ਜਦੋਂ ਕਿਧਰੇ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੀ ਇੱਕ ਕਾਰ ਦੀ ਉਸ ਦੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ ਅਤੇ ਇਸ ਹਾਦਸੇ ’ਚ ਵਿਸ਼ਵਦੀਪ ਸਿੰਘ ਦੀ ਮੌਤ ਹੋ ਗਈ। ਹਾਦਸੇ ਬਾਰੇ ਅੱਜ ਤੜਕੇ ਮਾਪਿਆਂ ਨੂੰ ਪਤਾ ਲੱਗਣ ’ਤੇ ਉਥੇ ਰਹਿੰਦੇ ਰਿਸ਼ਤੇਦਾਰਾਂ ਨੇ ਲਾਸ਼ ਭਾਰਤ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।