ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 18 ਅਗਸਤ
ਇੱਥੋਂ ਦੇ ਫੇਜ਼-7 ਸਥਿਤ ਬ੍ਰਹਮਕੁਮਾਰੀ ਸੰਸਥਾ ਦੇ ਸੁੱਖ-ਸ਼ਾਂਤੀ ਭਵਨ ਵਿਖੇ ਰੱਖੜੀ ਸਬੰਧੀ ਸਮਾਗਮ ਕਰਵਾਇਆ ਗਿਆ। ਪ੍ਰਸੋਨਲ ਵਿਭਾਗ ਦੇ ਵਿਸ਼ੇਸ਼ ਸਕੱਤਰ ਬਲਦੀਪ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ ਜਦੋਂਕਿ ਪ੍ਰਧਾਨਗੀ ਰਾਜਯੋਗ ਕੇਂਦਰ ਮੁਹਾਲੀ-ਰੂਪਨਗਰ ਦੀ ਸਹਿ-ਸੰਚਾਲਕਾ ਬ੍ਰਹਮਕੁਮਾਰੀ ਭੈਣ ਡਾ. ਰਮਾ ਨੇ ਕੀਤੀ। ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਸਨ। ‘ਆਪ’ ਆਗੂ ਬੱਬੀ ਬਾਦਲ ਅਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਅਤੇ ਯੂਥ ਆਗੂ ਰਣਜੀਤ ਸਿੰਘ ਬਰਾੜ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਬ੍ਰਹਮਕੁਮਾਰੀ ਭੈਣ ਮੀਨਾ, ਬ੍ਰਹਮਕੁਮਾਰੀ ਭੈਣ ਸੁਮਨ, ਬੀਕੇ ਪਰਵੀਨ ਭਾਈ ਮੌਜੂਦ ਸਨ। ਬ੍ਰਹਮਕੁਮਾਰੀ ਭੈਣਾਂ ਨੇ ਸਾਰਿਆਂ ਨੂੰ ਰੱਖੜੀ ਬੰਨ੍ਹੀ ਅਤੇ ਮਠਿਆਈ ਵੰਡੀ।