ਕੋਲਕਾਤਾ, 19 ਅਗਸਤ
ਪੱਛਮੀ ਬੰਗਾਲ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸਿਖਿਆਰਥੀ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ ਜੂਨੀਅਰ ਡਾਕਟਰਾਂ ਨੇ ਅੱਜ ਆਪਣਾ ਵਿਰੋਧ ਜਾਰੀ ਰੱਖਿਆ, ਜਿਸ ਕਾਰਨ ਰਾਜ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਪ੍ਰਭਾਵਿਤ ਰਹੀਆਂ। ਹਫ਼ਤੇ ਦੇ ਪਹਿਲੇ ਦਿਨ ਸਰਕਾਰੀ ਹਸਪਤਾਲਾਂ ਦੇ ਬਾਹਰੀ ਰੋਗੀ ਵਿਭਾਗਾਂ (ਓਪੀਡੀ) ਵਿੱਚ ਭਾਰੀ ਭੀੜ ਦੇਖਣ ਨੂੰ ਮਿਲੀ ਅਤੇ ਜੂਨੀਅਰ ਡਾਕਟਰਾਂ ਦੀ ਬਜਾਏ ਸੀਨੀਅਰ ਡਾਕਟਰ ਮਰੀਜ਼ਾਂ ਦਾ ਇਲਾਜ ਕਰਦੇ ਦੇਖੇ ਗਏ।