ਬੰਗਲੌਰ, 19 ਅਗਸਤ
ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅੱਜ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਮੈਸੂਰ ਸ਼ਹਿਰੀ ਵਿਕਾਸ ਅਥਾਰਟੀ (ਮੁਡਾ) ਮਾਮਲੇ ਵਿਚ ਉਨ੍ਹਾਂ ਖ਼ਿਲਾਫ਼ ਰਾਜਪਾਲ ਥਾਵਰਚੰਦ ਗਹਿਲੋਤ ਵੱਲੋਂ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇਣ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਵਾਨਗੀ ਹੁਕਮ ਸੰਵਿਧਾਨਕ ਹੁਕਮਾਂ ਦੀ ਉਲੰਘਣਾ ਅਤੇ ਮੰਤਰੀ ਮੰਡਲ ਦੀ ਸਲਾਹ ਸਮੇਤ ਭਾਰਤ ਦੇ ਸੰਵਿਧਾਨ ਦੀ ਧਾਰਾ 163 ਅਧੀਨ ਲਾਗੂ ਸੰਵਿਧਾਨਕ ਸਿਧਾਂਤਾਂ ਦੇ ਉਲਟ, ਬਿਨਾਂ ਵਿਚਾਰ ਕੀਤੇ ਜਾਰੀ ਕੀਤੇ ਗਏ ਹਨ।