ਰੂਪਨਗਰ:
ਇੱਥੇ ਸਥਿਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਇੰਟਰ ਹਾਊਸ ਵਿਗਿਆਨ ਮੇਲਾ ਕਰਵਾਇਆ ਗਿਆ। ਹਰਬੰਸ ਸਿੰਘ ਕੰਧੋਲਾ ਮੈਨੇਜਰ ਦੀ ਅੰਬਾਲਾ ਬੋਰਡ ਆਫ ਐਜੂਕੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਦੀ ਦੇਖ-ਰੇਖ ਅਧੀਨ ਕਰਵਾਏ ਗਏ ਇਸ ਵਿਗਿਆਨ ਮੇਲੇ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਮਾਡਲ ਅਤੇ ਚਾਰਟ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਦਾ ਸਨਮਾਨ ਕੀਤਾ ਗਿਆ। ਜੱਜਾਂ ਦੀ ਭੂਮਿਕਾ ਸੁਰਿੰਦਰ ਸਿੰਘ ਬਾਜਵਾ, ਪਰਵਿੰਦਰ ਸਿੰਘ ਅਤੇ ਯਸ਼ਵੰਤ ਬਸੀ ਨੇ ਨਿਭਾਈ। ਇਸ ਮੌਕੇ ਨਵਤੇਜ ਸਿੰਘ, ਹਰਜੀਤ ਕੌਰ, ਰਾਜਵਿੰਦਰ ਕੌਰ, ਅਮਨਦੀਪ ਕੌਰ, ਦਵਿੰਦਰ ਕੌਰ, ਕਰਨਵੀਰ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ