ਪ੍ਰਭੂ ਦਿਆਲ
ਸਿਰਸਾ, 19 ਅਗਸਤ
ਪਿਛਲੇ ਸੌ ਦਿਨਾਂ ਤੋਂ ਬਿਜਲੀ ਅਤੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਧਰਨਾ ਦੇ ਰਹੇ ਢਾਣੀ ਗਿਆਨਦੀਪ ਵਾਸੀਆਂ ਨੂੰ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਭਰੋਸਾ ਦਿੱਤਾ ਹੈ ਕਿ ਜਦੋਂ ਉਨ੍ਹਾਂ ਨੂੰ ਐਤਕੀਂ ਪਹਿਲਾ ਐਮਪੀ ਫੰਡ ਮਿਲੇਗਾ ਤਾਂ ਉਹ ਢਾਣੀ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਖ਼ਰਚ ਕੀਤਾ ਜਾਵੇਗਾ। ਚੋਣ ਜ਼ਾਬਤਾ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਅੜਿਕਾ ਨਹੀਂ ਬਣੇਗਾ। ਉਹ ਅੱਜ ਧਰਨਾਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਕੁਮਾਰੀ ਸ਼ੈਲਜਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਜਿਵੇਂ ਹੀ ਐਮਪੀ ਫੰਡ ਵਿੱਚੋਂ ਪਹਿਲੀ ਗਰਾਂਟ ਆਵੇਗੀ ਤਾਂ ਇਹ ਢਾਣੀ ਗਿਆਨਦੀਪ ਦੇ ਲੋਕਾਂ ਲਈ ਬਿਜਲੀ ਤੇ ਪੀਣ ਦੇ ਪ੍ਰਬੰਧਾਂ ’ਤੇ ਖ਼ਰਚ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਹਾ ਕਿ ਭਾਜਪਾ ਸਰਕਾਰ ਲੋਕਾਂ ਨੂੰ ਬਿਜਲੀ, ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੇਣ ’ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਬਿਜਲੀ ਅਤੇ ਪਾਣੀ ਦੀ ਸਮੱਸਿਆ ਹੈ।