ਨਵੀਂ ਦਿੱਲੀ, 20 ਅਗਸਤ
ਛਾਤੀ ਦੀ ਲਾਗ ਕਾਰਨ ਏਮਜ਼ ਵਿੱਚ ਦਾਖ਼ਲ ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਹਸਪਤਾਲ ਦੇ ਸੂਤਰਾਂ ਮੁਤਾਬਕ 72 ਸਾਲਾ ਯੇਚੁਰੀ ਨੂੰ ਸੋਮਵਾਰ ਸ਼ਾਮ ਨੂੰ ਹਸਪਤਾਲ ਦੇ ਐਮਰਜੰਸੀ ਵਿਭਾਗ ‘ਚ ਭਰਤੀ ਕਰਵਾਇਆ ਗਿਆ ਸੀ। ਖੱਬੇ ਪੱਖੀ ਪਾਰਟੀ ਨੇ ਬਿਆਨ ਵਿੱਚ ਕਿਹਾ ਕਿ ਸੀਤਾਰਾਮ ਯੇਚੁਰੀ ਨੂੰ ਛਾਤੀ ਵਿੱਚ ਇਨਫੈਕਸ਼ਨ ਕਾਰਨ 19 ਅਗਸਤ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਹਾਲਤ ਵਿਚ ਸੁਧਾਰ ਹੋ ਰਿਹਾ ਹੈ।