ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 20 ਅਗਸਤ
ਪਿੰਡ ਨਬੀਪੁਰ ਵਿਚ ਇੱਕ ਵਿਆਹੁਤਾ ਦੀ ਭੇਤ-ਭਰੀ ਹਾਲਤ ਵਿੱਚ ਮੌਤ ਹੋ ਗਈ। ਪੁਲੀਸ ਕਪਤਾਨ (ਜਾਂਚ) ਰਾਕੇਸ਼ ਯਾਦਵ ਨੇ ਦੱਸਿਆ ਕਿ ਮੰਗਲ ਦਾਸ ਪੁੱਤਰ ਗੁਲਾਬ ਰਾਮ ਵਾਸੀ ਪਿੰਡ ਕੰਮਾਂ ਨੇੜੇ ਖੰਨਾ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਦੀ ਪੁੱਤਰੀ ਗਗਨਦੀਪ ਕੌਰ ਦਾ ਵਿਆਹ ਰਮਨਦੀਪ ਸਿੰਘ ਵਾਸੀ ਪਿੰਡ ਨਬੀਪੁਰ ਨਾਲ ਹੋਇਆ ਸੀ। ਉਸ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਦੱਸਿਆ ਕਿ ਗਗਨਦੀਪ ਕੌਰ ਨਹਾਉਣ ਲਈ ਗਈ ਤਾਂ ਡਿੱਗ ਗਈ। ਉਸ ਦੀ ਸੱਸ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਲਿਆਂਦਾ ਪਰ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਪੁਲੀਸ ਚੌਕੀ ਨਬੀਪੁਰ ਦੇ ਇੰਚਾਰਜ ਮਨਦੀਪ ਸਿੰਘ ਨੇ ਦੱਸਿਆ ਕਿ ਪੋਸਟ ਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਅਸਲ ਕਾਰਨਾਂ ਦਾ ਪਤਾ ਲੱਗੇਗਾ।