ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 20 ਅਗਸਤ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੱਜ ਪੁਲੀਸ ਲਾਈਨਜ਼ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਚੇਅਰਪਰਸਨ ਗਿੱਲ ਨੇ ਲੁਧਿਆਣਾ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨਾਲ ਔਰਤਾਂ ਦੀਆਂ ਸਮੱਸਿਆਵਾਂ ਅਤੇ ਸੁਰੱਖਿਆ ਦੇ ਮੁੱਦੇ ’ਤੇ ਵਿਚਾਰ-ਵਟਾਂਦਰਾ ਕੀਤਾ। ਚੇਅਰਪਰਸਨ ਗਿੱਲ ਨੇ ਦੱਸਿਆ ਇਸ ਮੀਟਿੰਗ ਦਾ ਮੁੱਖ ਉਦੇਸ਼ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਨਿਆਂ ਨੂੰ ਯਕੀਨੀ ਬਣਾਉਣਾ ਸੀ। ਉਨ੍ਹਾਂ ਕਿਹਾ ਕਿ ਔਰਤਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦਾ ਹੱਲ ਲੱਭਣ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾਣੇ ਚਾਹੀਦੇ ਹਨ। ਚੇਅਰਪਰਸਨ ਨੇ ਦੱਸਿਆ ਕਿ ਜਨਾਨਾ ਜੇਲ੍ਹ ’ਚ ਜਿਹੜੀਆਂ ਮਹਿਲਾਵਾਂ ਦੀ ਸਿਹਤ ਠੀਕ ਨਹੀਂ, ਉਨ੍ਹਾਂ ਦੇ ਕੇਸ ਫਾਸਟ ਟਰੈਕ ਅਦਾਲਤ ਵਿੱਚ ਲਾਏ ਜਾਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਘਟਾਇਆ ਜਾਵੇ।