ਪੱਤਰ ਪ੍ਰੇਰਕ
ਮੁਕੇਰੀਆਂ, 20 ਅਗਸਤ
ਗੜ੍ਹਦੀਵਾਲਾ ਦੇ 23 ਸਾਲਾ ਨੌਜਵਾਨ ਦੀ ਅਮਰੀਕਾ ਦੇ ਸੂਬੇ ਫਲੋਰਿਡਾ ਦੇ ਸਵੀਮਿੰਗ ਪੂਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਇਸ ਨੌਜਵਾਨ ਨੂੰ ਗਰੀਨ ਕਾਰਡ ਮਿਲ ਚੁੱਕਾ ਸੀ ਅਤੇ ਉਹ ਪੰਜਾਬ ਆਉਣ ਦੀ ਤਿਆਰੀ ਕਰ ਰਿਹਾ ਸੀ। ਮ੍ਰਿਤਕ ਦੀ ਪਛਾਣ ਗੜ੍ਹਦੀਵਾਲਾ ਦੇ ਵਾਰਡ ਨੰਬਰ-11 ਦੇ ਵਸਨੀਕ 23 ਸਾਲਾ ਅਮਨਦੀਪ ਸਿੰਘ ਸੋਂਖਲਾ ਵਜੋਂ ਹੋਈ ਹੈ। ਉਸ ਦੇ ਚਾਚੇ ਜਸਵਿੰਦਰ ਕੁਮਾਰ ਅਤੇ ਭੈਣ ਅਕਾਂਕਸ਼ਾ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਅਮਰੀਕਾ ਤੋਂ ਫੋਨ ਆਇਆ ਕਿ ਅਮਨਦੀਪ ਸਿੰਘ ਦੀ ਸਵੀਮਿੰਗ ਪੂਲ ’ਚ ਡੁੱਬਣ ਨਾਲ ਮੌਤ ਹੋ ਗਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਮਨਦੀਪ ਸਿੰਘ ਦੀ ਮ੍ਰਿਤਕ ਦੇਹ ਲਿਆਉਣ ਲਈ ਯਤਨ ਕੀਤੇ ਜਾਣ।