ਕੋਲਕਾਤਾ, 21 ਅਗਸਤ
ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿਚ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿਚ ਜੂਨੀਅਰ ਡਾਕਟਰਾਂ ਦਾ ਪ੍ਰਦਰਸ਼ਨ ਅੱਜ 13ਵੇਂ ਦਿਨ ਵੀ ਜਾਰੀ ਰਿਹਾ, ਜਿਸ ਕਾਰਨ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਕੁਝ ਹੱਦ ਤੱਕ ਪ੍ਰਭਾਵਿਤ ਹੋਈਆਂ। ਅਧਿਕਾਰੀਆਂ ਨੇ ਦੱਸਿਆ ਕਿ ਕਈ ਹਸਪਤਾਲਾਂ ਵਿੱਚ ਜੂਨੀਅਰ ਡਾਕਟਰਾਂ ਦੀ ਥਾਂ ਸੀਨੀਅਰ ਡਾਕਟਰਾਂ ਨੂੰ ਡਿਊਟੀ ’ਤੇ ਆਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਕੰਮ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।