ਕੋਲਕਾਤਾ, 21 ਅਗਸਤ
ਸੁਪਰੀਮ ਕੋਰਟ ਵਲੋਂ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸੱਐਫ) ਦੀ ਤਾਇਨਾਤੀ ਦੇ ਹੁਕਮਾਂ ਦੇ ਇਕ ਦਿਨ ਬਾਅਦ ਕੇਂਦਰੀ ਬਲ ਦੀ ਟੀਮ ਨੇ ਅੱਜ ਹਸਪਤਾਲ ਦਾ ਦੌਰਾ ਕੀਤਾ ਅਤੇ ਸੁਰੱਖਿਆ ਦਾ ਜਾਇਜ਼ਾ ਲਿਆ। ਸੀਨੀਅਰ ਅਧਿਕਾਰੀ ਦੀ ਅਗਵਾਈ ਵਿੱਚ ਸੀਆਈਐੱਸਐੱਫ ਦੀ ਟੀਮ ਸਵੇਰੇ ਹਸਪਤਾਲ ਪਹੁੰਚੀ। ਉਨ੍ਹਾਂ ਸੁਰੱਖਿਆ ਪ੍ਰਬੰਧਾਂ ਬਾਰੇ ਸਥਾਨਕ ਪੁਲੀਸ ਅਤੇ ਹਸਪਤਾਲ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।