ਸਰਾਏਕੇਲਾ (ਝਾਰਖੰਡ), 21 ਅਗਸਤ
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਦੀ ਐਸਕਾਰਟ ਟੀਮ ਦੇ ਡਰਾਈਵਰ ਦੀ ਸਰਾਏਕੇਲਾ-ਖਰਸਵਾਂ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹੋ ਗਏ। ਐਸਕਾਰਟ ਟੀਮ ਸੋਰੇਨ ਨੂੰ ਜ਼ਿਲ੍ਹੇ ਦੇ ਜੱਦੀ ਪਿੰਡ ਝਿਲਿੰਗੋਰਾ ਵਿਖੇ ਛੱਡਣ ਤੋਂ ਬਾਅਦ ਵਾਪਸ ਆ ਰਹੀ ਸੀ, ਜਦੋਂ ਤੜਕੇ ਕਰੀਬ 1.30 ਵਜੇ ਸਰਾਏਕੇਲਾ-ਕਾਂਦਰਾ ਰੋਡ ‘ਤੇ ਮੁਡੀਆ ਚੌਕ ਨੇੜੇ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ। ਮ੍ਰਿਤਕ ਦੀ ਪਛਾਣ ਕਾਂਸਟੇਬਲ ਵਿਨੈ ਕੁਮਾਰ ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਟੀਮ ਦੇ ਚਾਰ ਹੋਰ ਮੈਂਬਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ।