ਨਵੀਂ ਦਿੱਲੀ, 21 ਅਗਸਤ
ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਸਾਰਿਆਂ ਲਈ ਬਰਾਬਰੀ ਦੇ ਮੌਕੇ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਨੇ ਅੱਜ ਰਾਜ ਦੇ ਅਧਿਕਾਰੀਆਂ ਨੂੰ ਚੋਣਾਂ ਖ਼ਤਮ ਹੋਣ ਤੱਕ ਪੁਲੀਸ ਕਾਂਸਟੇਬਲ ਅਤੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਦੇ ਨਤੀਜਿਆਂ ਦਾ ਐਲਾਨ ਕਰਨ ਤੋ ਰੋਕ ਦਿੱਤਾ ਹੈ। ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ 1 ਅਕਤੂਬਰ ਨੂੰ ਇੱਕੋ ਪੜਾਅ ਵਿੱਚ ਹੋਣਗੀਆਂ ਅਤੇ ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ।