ਨਵੀਂ ਦਿੱਲੀ, 21 ਅਗਸਤ
ਦਿੱਲੀ ਹਾਈ ਕੋਰਟ ਨੇ ਕੇਂਦਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਦੇਰੀ ਨਾਲ ਦਿੱਤੇ ਮੁਆਵਜ਼ੇ ’ਤੇ ਵਿਆਜ ਦੇਣ ਦਾ ਹੁਕਮ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਇਹ ਭੁਗਤਾਨ ਛੇ ਹਫ਼ਤਿਆਂ ਦੇ ਅੰਦਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਅਪੀਲਕਰਤਾ ਅਤੇ ਉਸ ਦੇ ਪਰਿਵਾਰ ਨੂੰ ਪਹਿਲਾਂ ਦੰਗਾਕਾਰੀਆਂ ਦੇ ਹੱਥੋਂ ਅਤੇ ਫਿਰ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਦੁੱਖ ਝੱਲਣਾ ਪਿਆ। ਐਕਟਿੰਗ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਜੱਜ ਦੇ ਹੁਕਮਾਂ ਖ਼ਿਲਾਫ਼ ਪੀੜਤ ਦੀ ਅਪੀਲ ’ਤੇ ਸੁਣਵਾਈ ਕਰਦੇ ਹੋਏ ਕੇਂਦਰ ਸਰਕਾਰ ‘ਤੇ 25,000 ਰੁਪਏ ਦਾ ਖਰਚਾ ਵੀ ਲਗਾਇਆ। -ਪੀਟੀਆਈ