ਨਿੱਜੀ ਪੱਤਰ ਪ੍ਰੇਰਕ
ਮੋਗਾ, 21 ਅਗਸਤ
ਇੱਥੇ ਸ੍ਰੀਮਤੀ ਚਾਰੂਮਿਤਾ ਨੇ ਅੱਜ ਜ਼ਿਲ੍ਹਾ ਮੋਗਾ ਦੇ ਨਵੇਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਕੀਤੇ ਗਏ ਤਬਾਦਲਿਆਂ ਵਿੱਚ ਉਨ੍ਹਾਂ ਨੂੰ ਐੱਸਡੀਐੱਮ ਫਿਰੋਜ਼ਪੁਰ ਤੋਂ ਪਦਉਨਤ ਕਰਕੇ ਮੋਗਾ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਉਹ ਸਾਲ 2014 ਬੈਚ ਦੇ ਪੀਸੀਐੱਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਸੁਲਤਾਨਪੁਰ ਲੋਧੀ, ਸ਼ਾਹਕੋਟ, ਧਰਮਕੋਟ ਅਤੇ ਫਿਰੋਜ਼ਪੁਰ ਵਿੱਚ ਐੱਸਡੀਐੱਮ ਸਣੇ ਹੋਰ ਕਈ ਮਹੱਤਵਪੂਰਨ ਅਹੁਦਿਆਂ ਉੱਤੇ ਸੇਵਾਵਾਂ ਨਿਭਾਅ ਚੁੱਕੇ ਹਨ। ਅੱਜ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਦੱਸਿਆ ਕਿ ਉਹ ਡੀਸੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿੱਚ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਵਧੀਆ ਪ੍ਰਸ਼ਾਸਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਪੁਰਜ਼ੋਰ ਯਤਨ ਕਰਨਗੇ। ਲੋਕਾਂ ਨੂੰ ਤੈਅ ਸਮਾਂ ਸੀਮਾ ਵਿੱਚ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਦੇਣਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ।