ਖੇਤਰੀ ਪ੍ਰਤੀਨਿਧ
ਧੂਰੀ, 21 ਅਗਸਤ
ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਨੇ ਪਿੰਡਾਂ ਅੰਦਰ ਆਪਣੀਆ ਸਰਗਰਮੀਆਂ ਵਧਾ ਦਿੱਤੀਆਂ ਹਨ। ਇਸ ਤਹਿਤ ਅੱਜ ਉਨ੍ਹਾਂ ਪਿੰਡ ਦੌਲਤਪੁਰ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਦੇ ਗ੍ਰਹਿ ਵਿਖੇ ਇਕੱਠ ਨੂੰ ਸੰਬੋਧਨ ਕੀਤਾ।
ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਅੰਦਰ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਪੰਜਾਬ ਅੰਦਰ ਹੋਰ ਮਜ਼ਬੂਤ ਹੋਈ ਹੈ ਤੇ ਭਵਿੱਖ ਵਿੱਚ ਪੰਜਾਬ ਅੰਦਰ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਸਾਰੀਆਂ ਸੀਟਾਂ ਜਿੱਤੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਫਰੰਟ ’ਤੇ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋ ਰਹੀ ਹੈ। ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਅੱਜ ਤੱਕ ਪੂਰੇ ਨਹੀਂ ਕੀਤੇ। ਪੰਜਾਬ ’ਚ ਲੁੱਟਾਂ-ਖੋਹਾਂ ਵਧ ਰਹੀਆਂ ਹਨ। ਉਨ੍ਹਾਂ ਕਿਹਾ ਧੂਰੀ ਸ਼ਹਿਰ ਦੇ ਹਰੇਕ ਵਾਰਡ ਵਿੱਚ ਪੰਜਾਬ ਯੂਥ ਕਾਂਗਰਸ ਦੀ ਇੱਕ 11 ਮੈਂਬਰੀ ਟੀਮ ਬਣਾਈ ਜਾ ਰਹੀ ਹੈ ਜੋ ਕਿ ਵਾਰਡ ਦੇ ਲੋਕਾਂ ਦੇ ਕੰਮ ਕਰਵਾਏਗੀ। ਉਨ੍ਹਾਂ ਕਿਹਾ ਉਹ ਜਲਦੀ ਹੀ ਯੂਥ ਕਾਂਗਰਸ ਦੀ ਇੱਕ ਰੈਲੀ ਕਰਵਾਉਣ ਜਾ ਰਹੇ ਹਨ ਜਿਸ ਵਿੱਚ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਸ਼ਾਮਲ ਹੋਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਬੱਲਮਗੜ੍ਹ ਦੇ ਸਰਪੰਚ ਜਰਨੈਲ ਸਿੰਘ, ਲਖਵੀਰ ਸਿੰਘ ਸਰਪੰਚ ਰੰਚਨਾ ਆਦਿ ਹਾਜ਼ਰ ਸਨ।