ਪੱਤਰ ਪ੍ਰੇਰਕ
ਰਤੀਆ, 21 ਅਗਸਤ
ਸ਼ਹਿਰ ਥਾਣਾ ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਇਹ ਮਾਮਲਾ ਪਿੰਡ ਖੁੰਬਰ ਦੇ ਜਸਕਰਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਸਾਲਾ ਸੁਖਵਿੰਦਰ ਸਿੰਘ ਵਾਸੀ ਭੂੰਦੜਵਾਸ ਬੀਤੇ ਦਿਨ ਸਾਮਾਨ ਲੈਣ ਲਈ ਰਤੀਆ ਗਿਆ ਸੀ। ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਪਿੰਡ ਵਾਪਸ ਜਾ ਰਿਹਾ ਸੀ ਤਾਂ ਪਿੰਡ ਕਮਾਨਾ ਅਤੇ ਭੂੰਦੜਵਾਸ ਵਿਚਕਾਰ ਸਾਹਮਣੇ ਤੋਂ ਆ ਰਹੇ ਇਕ ਅਣਪਛਾਤੇ ਮੋਟਰਸਾਈਕਲ ਚਾਲਕ ਨੇ ਲਾਪ੍ਰਵਾਹੀ ਨਾ ਉਸ ਨੂੰ ਸਿੱਧੀ ਟੱਕਰ ਮਾਰ ਦਿੱਤ ਅਤੇ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਨੂੰ ਪਹਿਲਾਂ ਰਤੀਆ ਦੇ ਸਰਕਾਰੀ ਹਸਪਤਾਲ ਅਤੇ ਬਾਅਦ ਵਿੱਚ ਹਿਸਾਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।