ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਅਗਸਤ
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸਰਹੱਦੀ ਪਿੰਡ ਦਾਉਕੇ ਦੇ ਓਂਕਾਰ ਸਿੰਘ ਅਤੇ ਪਿੰਡ ਭੈਣੀ ਰਾਜਪੂਤਾ ਦੇ ਰੋਮਨ ਸਿੰਘ ਦੀ ਨਸ਼ਾ ਤਸਕਰੀ ਦੇ ਦੋਸ਼ ਹੇਠ ਦੋਵਾਂ ਦੀਆਂ ਜਾਇਦਾਦਾਂ ਨੂੰ ਫਰੀਜ਼ ਕਰ ਦਿੱਤਾ ਹੈ। ਇਨ੍ਹਾਂ ਨੂੰ ਪੁਲੀਸ ਨੇ 29 ਦਸੰਬਰ, 2023 ਅਤੇ 6 ਦਸੰਬਰ, 2023 ਨੂੰ ਦੋ ਵੱਖ-ਵੱਖ ਘਟਨਾਵਾਂ ਵਿੱਚ ਕਥਿਤ ਤੌਰ ’ਤੇ 1.5 ਕਿਲੋ ਅਤੇ 300 ਗ੍ਰਾਮ ਹੈਰੋਇਨ ਰੱਖਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ।
ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਦੋਵਾਂ ਨਸ਼ਾ ਤਸਕਰਾਂ ਦੀਆਂ 1.13 ਕਰੋੜ ਰੁਪਏ ਦੀਆਂ ਰਿਹਾਇਸ਼ੀ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਪੁਲੀਸ ਨੇ ਓਂਕਾਰ ਸਿੰਘ ਦਾ 89.90 ਲੱਖ ਰੁਪਏ ਦਾ ਰਿਹਾਇਸ਼ੀ ਮਕਾਨ ਸੀਲ ਕਰ ਦਿੱਤਾ ਹੈ। ਇਸੇ ਤਰ੍ਹਾਂ ਭੈਣੀ ਰਾਜਪੂਤਾ ਵਿੱਚ ਰੋਮਨ ਸਿੰਘ ਦਾ 23.22 ਲੱਖ ਰੁਪਏ ਦਾ ਰਿਹਾਇਸ਼ੀ ਮਕਾਨ ਵੀ ਸੀਲ ਕਰ ਦਿਤਾ ਹੈ। ਉਨ੍ਹਾਂ ਕਿਹਾ ਕਿ ਸਮਰੱਥ ਅਥਾਰਟੀ ਤੋਂ ਪ੍ਰਵਾਨਗੀ ਤੋਂ ਬਾਅਦ ਜਾਇਦਾਦਾਂ ਨੂੰ ਫਰੀਜ਼ ਕਰ ਦਿੱਤਾ ਗਿਆ।