ਪੱਤਰ ਪ੍ਰੇਰਕ
ਪਟਿਆਲਾ, 22 ਅਗਸਤ
ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ ਨੇ ਅੱਜ ਜ਼ਿਲ੍ਹਾ ਪੱਧਰੀ ਆਧਾਰ ਕਮੇਟੀ ਦੀ ਰੀਵਿਊ ਮੀਟਿੰਗ ਵਿੱਚ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਅਤੇ ਆਧਾਰ ਅਪਡੇਸ਼ਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਆਧਾਰ ਬਣਾਉਣ ਦੇ ਅਪਡੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਮੀਟਿੰਗ ਦੌਰਾਨ ਏਡੀਸੀ ਨੇ ਨਵੇਂ ਜਨਮੇ ਬੱਚੇ ਤੋਂ 5 ਸਾਲ ਉਮਰ ਤੱਕ ਦੇ ਬੱਚਿਆਂ ਦੀ ਆਧਾਰ ਰਜਿਸਟਰੇਸ਼ਨ ਲਾਜ਼ਮੀ ਕਰਵਾਈ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 5 ਤੋਂ 7 ਸਾਲ ਅਤੇ 15 ਤੋਂ 17 ਸਾਲ ਦੇ ਬੱਚਿਆਂ ਦੇ ਆਧਾਰ ਅਪਡੇਟ ਵੀ ਕਰਵਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਤੇ ਪ੍ਰਾਇਮਰੀ ਸਕੂਲਾਂ ’ਚ ਕੈਂਪ ਲਾ ਕੇ ਵਿਦਿਆਰਥੀਆਂ ਦੇ ਆਧਾਰ ਕਾਰਡ ਬਣਾਏ ਜਾਣਗੇ।