ਪੱਤਰ ਪ੍ਰੇਰਕ
ਪਟਿਆਲਾ, 22 ਅਗਸਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸਭਿਆਚਾਰ ਪੈਦਾ ਕਰਨ ਲਈ ਸ਼ੁਰੂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-3 ਦੀ ਸ਼ੁਰੂਆਤ ਖੇਡ ਮਸ਼ਾਲ ਨਾਲ ਹੋ ਚੁੱਕੀ ਹੈ। ਖੇਡਾਂ ਦੀ ਮਸ਼ਾਲ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ ਹੁੰਦੀ ਹੋਈ 26 ਅਗਸਤ ਨੂੰ ਪਟਿਆਲਾ ਪੁੱਜੇਗੀ। ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ ਨੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਰਵਾਇਤ ਮੁਤਾਬਕ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-3 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਪੰਜਾਬ ਦੇ ਹਰੇਕ ਜ਼ਿਲ੍ਹਾ ਹੈੱਡਕੁਆਟਰ ਵਿੱਚ ਲਿਜਾਈ ਜਾ ਰਹੀ ਹੈ, ਜਿਸ ਦੀ ਸ਼ੁਰੂਆਤ 20 ਅਗਸਤ ਤੋਂ ਲੁਧਿਆਣਾ ਤੋਂ ਹੋਈ ਹੈ।