ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਅਗਸਤ
ਥਾਣਾ ਡੇਹਲੋਂ ਦੀ ਪੁਲੀਸ ਨੂੰ ਪੱਤੀ ਰੰਗਾ ਕਿਲ੍ਹਾ ਰਾਏਪੁਰ ਵਾਸੀ ਹਰਜੀਤ ਸਿੰਘ ਮਾਂਗਟ ਨੇ ਦੱਸਿਆ ਹੈ ਕਿ ਉਸ ਨੇ ਆਪਣਾ ਮੋਟਰਸਾਈਕਲ ਗੁਰਦੁਆਰਾ ਸਾਹਿਬ ਪਿੰਡ ਡੇਹਲੋਂ ਦੀ ਪਾਰਕਿੰਗ ਵਿੱਚ ਤਾਲਾ ਲਾ ਕੇ ਖੜ੍ਹਾ ਕੀਤਾ ਸੀ, ਜਿਸਨੂੰ ਕੋਈ ਵਿਅਕਤੀ ਚੋਰੀ ਕਰ ਕੇ ਲੈ ਗਿਆ ਹੈ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਨੂੰ ਨਿਊ ਉਪਕਾਰ ਨਗਰ ਸਿਵਲ ਲਾਇਨ ਵਾਸੀ ਸੰਦੀਪ ਕੌੜਾ ਨੇ ਦੱਸਿਆ ਕਿ ਉਸਨੇ ਆਪਣਾ ਮੋਟਰਸਾਈਕਲ ਸਪਲੈਂਡਰ ਆਪਣੇ ਘਰ ਦੇ ਬਾਹਰ ਤਾਲਾ ਲਾ ਕੇ ਖੜ੍ਹਾ ਕੀਤਾ ਸੀ, ਜਿਸ ਨੂੰ ਕੋਈ ਵਿਅਕਤੀ ਚੋਰੀ ਕਰ ਕੇ ਲੈ ਗਿਆ ਹੈ।