ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 22 ਅਗਸਤ
ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨੌਕਰੀ ਸਬੰਧੀ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਹੈ। ਇਸ ਕੜੀ ਤਹਿਤ ਜੋਬਨਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਪਿੰਡ ਬਰਾਸ, ਸਤਵੀਰ ਸਿੰਘ ਪੁੱਤਰ ਦਲਵਿੰਦਰ ਸਿੰਘ ਪਿੰਡ ਨਨਹੇੜਾ ਅਤੇ ਵਰਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਪਿੰਡ ਫਲੋੜੀ ਕਲਾਂ ਦੇ ਕਿਸਾਨ ਜੋ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਨ, ਉਨ੍ਹਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਸ੍ਰੀ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਦੇਣ ਦੇ ਲਈ ਹੋਰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ, ਜਿਹੜੀਆਂ ਵੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਸਾਰੀਆਂ ਪੱਕੀਆਂ ਹਨ। ਮੁੱਖ ਖੇਤੀਬਾੜੀ ਅਫਸਰ ਧਰਮਿੰਦਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਉਮੀਦਵਾਰਾਂ ਦੀ ਤੈਨਾਤੀ ਅੱਤੇਵਾਲੀ ਸਥਿਤ ਮੁੱਖ ਦਫਤਰ ਵਿੱਚ ਕੀਤੀ ਗਈ ਹੈ। ਇਸ ਮੌਕੇ ਜਸਵਿੰਦਰ ਸਿੰਘ, ਗੁਰਮੀਤ ਸਿੰਘ ਤੇ ਨਰਿੰਦਰ ਕੁਮਾਰ ਆਦਿ ਮੌਜੂਦ ਸਨ।