ਨਵੀਂ ਦਿੱਲੀ, 24 ਅਗਸਤ
ਇੱਥੇ ਅਦਾਲਤ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਦੀ ਨਿਆਂਇਕ ਹਿਰਾਸਤ 13 ਸਤੰਬਰ ਤੱਕ ਵਧਾ ਦਿੱਤੀ ਹੈ। ਵਿਭਵ ’ਤੇ 13 ਮਈ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲਾ ਕਰਨ ਦਾ ਦੋਸ਼ ਹੈ। ਉਨ੍ਹਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਜੁਡੀਸ਼ੀਅਲ ਮੈਜਿਸਟ੍ਰੇਟ ਗੌਰਵ ਗੋਇਲ ਨੇ ਉਨ੍ਹਾਂ ਦੀ ਹਿਰਾਸਤ ਵਧਾ ਦਿੱਤੀ। ਮੈਜਿਸਟਰੇਟ ਨੇ ਵਿਭਵ ਦੀ ਉਸ ਪਟੀਸ਼ਨ ਬਾਰੇ ਵੀ ਜਾਂਚ ਅਧਿਕਾਰੀ ਤੋਂ ਜਵਾਬ ਮੰਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਵਕੀਲਾਂ ਨੂੰ ਮੁਹੱਈਆ ਕਰਵਾਈ ਗਈ ਚਾਰਜਸ਼ੀਟ ਤੇ ਦਸਤਾਵੇਜ਼ਾਂ ਦੀ ਠੀਕ ਪੁਸ਼ਟੀ ਕਰਨ ਦੀ ਮੰਗ ਕੀਤੀ ਹੈ। -ਪੀਟੀਆਈ