ਤਰਨ ਤਾਰਨ: ਪਿੰਡ ਪਲਾਸੌਰ ਦੇ ਅਮਰਪਾਲ ਸਿੰਘ ਨੂੰ ਦਿੱਲੀ ਪੁਲੀਸ ਨੇ ਬੀਤੇ ਦਿਨ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਤਰਨ ਤਾਰਨ ਪੁਲੀਸ ਨੇ ਲੁੱਟਆਊਟ ਨੋਟਿਸ (ਐੱਲਓਸੀ) ਜਾਰੀ ਕੀਤਾ ਹੋਇਆ ਸੀ ਅਤੇ ਉਹ ਵਿਦੇਸ਼ ਜਾਣ ਦੀ ਫਿਰਾਕ ਵਿੱਚ ਸੀ। ਦਿੱਲੀ ਪੁਲੀਸ ਨੇ ਮੁਲਜ਼ਮ ਨੂੰ ਥਾਣਾ ਸਿਟੀ ਤਰਨ ਤਾਰਨ ਦੀ ਪੁਲੀਸ ਹਵਾਲੇ ਕਰ ਦਿੱਤਾ| ਅੱਜ ਤਰਨ ਤਾਰਨ ਪੁਲੀਸ ਨੇ ਮੁਲਜ਼ਮ ਨੂੰ ਸਥਾਨਕ ਅਦਾਲਤ ’ਚ ਪੇਸ਼ ਕਰਕੇ ਦੋ ਰੋਜ਼ਾ ਰਿਮਾਂਡ ਹਾਸਲ ਕਰ ਲਿਆ। ਜ਼ਿਕਰਯੋਗ ਹੈ ਕਿ ਸਤੰਬਰ 2022 ’ਚ ਅਮਰਪਾਲ ਸਿੰਘ, ਉਸ ਦੀ ਪਤਨੀ ਦਵਿੰਦਰ ਕੌਰ ਅਤੇ ਉਸ ਦੇ ਕੈਨੇਡਾ ਰਹਿੰਦੇ ਲੜਕੇ ਕੀਰਤ ਸਿੰਘ ਨੇ ਗੁਰਪ੍ਰੀਤ ਸਿੰਘ ਨਾਂ ਦੇ ਵਿਅਕਤੀ ਤੋਂ ਉਸ ਨੂੰ ਕੈਨੇਡਾ ਭੇਜਣ ਲਈ 20 ਲੱਖ ਨਕਦ ਲਏ ਸਨ। ਤਰਨ ਤਾਰਨ ਪੁਲੀਸ ਨੇ ਬਕਾਇਦਾ ਪੜਤਾਲ ਕਰਕੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। -ਪੱਤਰ ਪ੍ਰੇਰਕ