ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਅਗਸਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੋਤਾਖੋਰ ਪ੍ਰਗਟ ਸਿੰਘ ਦਾ ਸਨਮਾਨ ਕੀਤਾ ਗਿਆ। ਕਮੇਟੀ ਦਫਤਰ ਵਿਚ ਪ੍ਰਗਟ ਸਿੰਘ ਦਾ ਸਨਮਾਨ ਕਰਦਿਆਂ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪ੍ਰਗਟ ਸਿੰਘ ਨੇ ਜ਼ਿੰਦਗੀ ਵਿਚ ਮਨੁੱਖਤਾ ਦੀ ਬਹੁਤ ਵੱਡੀ ਸੇਵਾ ਕੀਤੀ ਹੈ ਤੇ ਸਮੁੱਚੀ ਸਿੱਖ ਕੌਮ ਨੂੰ ਅਜਿਹੀਆਂ ਸ਼ਖਸੀਅਤਾਂ ’ਤੇ ਮਾਣ ਹੈ। ਉਨ੍ਹਾਂ ਦੱਸਿਆ ਕਿ ਪ੍ਰਗਟ ਸਿੰਘ ਨੇ 4 ਹਜ਼ਾਰ ਬੱਚਿਆਂ ਨੂੰ ਜਿਉਂਦਿਆਂ ਨਹਿਰਾਂ ਤੇ ਨਦੀਆਂ ਵਿਚੋਂ ਕੱਢਿਆ। ਇਸੇ ਤਰੀਕੇ ਇਸ ਨੇ 17 ਹਜ਼ਾਰ ਲਾਸ਼ਾਂ ਕੱਢੀਆਂ ਤੇ ਉਨ੍ਹਾਂ ਦੇ ਵਾਰਸਾਂ ਹਵਾਲੇ ਕੀਤੀਆਂ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਤੋਂ ਹੋਰਨਾਂ ਨੂੰ ਪ੍ਰੇਰਨਾ ਲੈਣ ਦੀ ਜ਼ਰੂਰਤ ਹੈ।