ਪੱਤਰ ਪ੍ਰੇਰਕ
ਪਾਤੜਾਂ, 25 ਅਗਸਤ
ਪਿੰਡ ਹਾਮਝੇੜ੍ਹੀ ਦੇ ਇੱਕ ਵਿਅਕਤੀ ਨੇ ਦੋਸ਼ ਲਾਏ ਹਨ ਕਿ ਮਾਮੂਲੀ ਤਕਰਾਰ ਕਾਰਨ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ। ਪਾਤੜਾਂ ਪੁਲੀਸ ਨੇ ਅੱਧੀ ਦਰਜਨ ਤੋਂ ਵੱਧ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਗਵੀਰ ਸਿੰਘ ਨੇ ਪੁਲੀਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਕਾਰ ’ਤੇ ਸਵਾਰ ਹੋ ਕੇ ਪਾਤੜਾਂ ਆਇਆ ਸੀ। ਪ੍ਰਿੰਸ ਵਾਸੀ ਸ਼ੁਤਰਾਣਾ, ਡੇਵਿਡ ਵਾਸੀ ਮੌਲਵੀਵਾਲਾ ਅਤੇ ਉਨ੍ਹਾਂ ਨਾਲ ਆਏ ਅੱਧੀ ਦਰਜਨ ਹਥਿਆਰਬੰਦ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰ ਕੀਤੇ ਜੋ ਉਸ ਦੇ ਸਿਰ ਤੋਂ ਲੰਘ ਗਿਆ। ਸ਼ਹਿਰੀ ਪੁਲੀਸ ਚੌਂਕੀ ਪਾਤੜਾਂ ਦੇ ਇੰਚਾਰਜ ਕਰਨੈਲ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।