ਭਗਤਾ ਭਾਈ: ਡਾਕਟਰ ਬਲਬੀਰ ਸਿੰਘ ਸਕੂਲ ਆਫ਼ ਐਕਸੀਲੈਂਸ ਭਗਤਾ ਭਾਈ ਦੇ ਖਿਡਾਰੀਆਂ ਨੇ ਅੰਡਰ-11, ਅੰਡਰ-14 ਅਤੇ ਅੰਡਰ-17 ਦੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਪ੍ਰਾਪਤੀਆਂ ਕੀਤੀਆਂ ਹਨ। ਸਕੂਲ ਪ੍ਰਿੰਸੀਪਲ ਸੁਖਜੀਤ ਕੌਰ ਬਰਾੜ ਨੇ ਦੱਸਿਆ ਕਿ ਕਬੱਡੀ ਅੰਡਰ-11 ਵਿੱਚ ਪਹਿਲਾ ਸਥਾਨ, ਕਰਾਟੇ ਲੜਕੇ ਅੰਡਰ -14 (ਲੜਕੇ) ਵਿੱਚ ਗੁਰਨੂਰ ਸਿੰਘ ਅਤੇ ਲਵਜੋਤ ਸਿੰਘ ਨੇ ਪਹਿਲਾ ਸਥਾਨ, ਅੰਡਰ- 17 (ਲੜਕੇ) ਕਰਾਟੇ ਵਿਚ ਪਰਮਿੰਦਰ ਸਿੰਘ ਨੇ ਪਹਿਲਾ ਸਥਾਨ ਅਤੇ ਖੋ-ਖੋ ਅੰਡਰ -17 ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੇ ਚੇਅਰਮੈਨ ਡਾ. ਪ੍ਰਨੀਤ ਕੌਰ ਦਿਓਲ ਅਤੇ ਸਕੂਲ ਪ੍ਰਿੰਸੀਪਲ ਸੁਖਜੀਤ ਕੌਰ ਬਰਾੜ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ