ਪੱਤਰ ਪ੍ਰੇਰਕ
ਭਗਤਾ ਭਾਈ, 25 ਅਗਸਤ
ਸਥਾਨਕ ਸ਼ਹਿਰ ਵਿਚ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਅਤੇ ਨਸ਼ੀਲੇ ਪਦਾਰਥਾਂ ਦੇ ਧੰਦੇ ਦੀ ਰੋਕਥਾਮ ਖ਼ਿਲਾਫ਼ ਨਸ਼ਾ ਵਿਰੋਧੀ ਕਮੇਟੀ ਭਗਤਾ ਭਾਈ ਨੇ ਮੁੜ ਸਰਗਰਮ ਹੋਣ ਦਾ ਫੈਸਲਾ ਲਿਆ ਹੈ। ਇਸ ਸਬੰਧ ਵਿਚ ਸ਼ਹਿਰ ਦੇ ਭੂਤਾਂ ਵਾਲਾ ਖੂਹ ਵਿੱਚ ਮੀਟਿੰਗ ਹੋਈ। ਇਸ ਵਿੱਚ ਰਾਜਸੀ ਪਾਰਟੀਆਂ ਦੇ ਆਗੂਆਂ, ਸਮਾਜਿਕ ਕਾਰਕੁਨਾਂ ਤੇ ਦੁਕਾਨਦਾਰਾਂ ਨੇ ਹਿੱਸਾ ਲਿਆ। ਇਸ ਸਬੰਧੀ ਨਸ਼ਾ ਵਿਰੋਧੀ ਕਮੇਟੀ ਦੇ ਆਗੂਆਂ ਨੇ ਸਥਾਨਕ ਪੁਲੀਸ ਥਾਨੇ ਦੇ ਮੁਖੀ ਜਗਰੂਪ ਸਿੰਘ ਨਾਲ ਮੀਟਿੰਗ ਵੀ ਕੀਤੀ। ਥਾਣਾ ਮੁਖੀ ਜਗਰੂਪ ਸਿੰਘ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰ ਖ਼ਿਲਾਫ਼ ਸਖਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਨਸ਼ਾ ਵਿਰੋਧੀ ਕਮੇਟੀ ਸਣੇ ਹੋਰਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਾੜੀ ਹਰਕਤ ਦੀ ਜਾਣਕਾਰੀ ਪੁਲੀਸ ਨੂੰ ਦੇਣ। ਇਸ ਮੌਕੇ ਕਿਸਾਨ ਆਗੂ ਅਵਤਾਰ ਤਾਰੀ, ਸਤਵਿੰਦਰਪਾਲ ਪਿੰਦਰ, ਨਛੱਤਰ ਸਿੰਘ ਸਿੱਧੂ, ਸੁਖਜਿੰਦਰ ਖਾਨਦਾਨ, ਗਿਆਨੀ ਮਨਪ੍ਰੀਤ ਸਿੰਘ, ਜਸਪ੍ਰੀਤ ਸਿੰਘ ਬੂਟਾ, ਸੁਖਚੈਨ ਸਿੰਘ ਚੈਨਾ, ਹਰਦੇਵ ਸਿੰਘ ਗੋਗੀ, ਗੁਰਚਰਨ ਸਿੰਘ ਖਾਲਸਾ, ਰਕੇਸ਼ ਅਰੋੜਾ, ਬਲਜਿੰਦਰ ਸਿੰਘ ਖਾਲਸਾ ਹਾਜ਼ਰ ਸਨ।