ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਅਗਸਤ
ਸੰਯੁਕਤ ਕਿਸਾਨ ਮੋਰਚੇ ਨੇ ਵਿਦਿਆਰਥੀਆਂ ਦੇ ਗੰਭੀਰ ਮੁੱਦਿਆਂ ’ਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ (ਜੇਐੱਨਯੂਐੱਸਯੂ) ਵੱਲੋਂ 14 ਦਿਨਾਂ ਦੀ ਭੁੱਖ ਹੜਤਾਲ ਪ੍ਰਤੀ ਜੇਐੱਨਯੂ ਪ੍ਰਸ਼ਾਸਨ ਅਤੇ ਸਿੱਖਿਆ ਮੰਤਰਾਲੇ ਦੇ ਉਦਾਸੀਨ ਰਵੱਈਏ ਦੀ ਨਿਖੇਧੀ ਕੀਤੀ ਹੈ। ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ, ‘‘ਅਸੀਂ ਮੰਗ ਕਰਦੇ ਹਾਂ ਕਿ ਜੇਐੱਨਯੂ ਪ੍ਰਸ਼ਾਸਨ ਅਤੇ ਕੇਂਦਰੀ ਸਿੱਖਿਆ ਮੰਤਰਾਲਾ ਵਿਦਿਆਰਥੀਆਂ ਦੀਆਂ ਮੰਗਾਂ ’ਤੇ ਤੁਰੰਤ ਸਾਰਥਕ ਫ਼ੈਸਲਾ ਲਵੇ।’’ ਇਸੇ ਦੌਰਾਨ ਕਾਮਰੇਡ ਰਾਜਾ ਰਾਮ ਸਿੰਘ, ਐਮਪੀ, ਕਰਕਟ, ਬਿਹਾਰ ਨੇ ਜੇਐੱਨਯੂਐੱਸਯੂ ਦੀ ਚੱਲ ਰਹੀ ਭੁੱਖ ਹੜਤਾਲ ਦੇ ਸਬੰਧ ਵਿੱਚ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖਿਆ ਤੇ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ।