ਪਾਤੜਾਂ: ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਪਾਰਟੀ ਦਾ ਮਜ਼ਬੂਤ ਹੋਣਾ ਬੇਹੱਦ ਲਾਜ਼ਮੀ ਹੈ, ਜਿਸ ਖਿੱਤੇ ਦੀ ਖੇਤਰੀ ਰਾਜਨੀਤਕ ਪਾਰਟੀ ਕਮਜ਼ੋਰ ਹੋਈ ਹੈ ਉੱਥੋਂ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਹਕੂਮਤਾਂ ਤੱਕ ਨਹੀਂ ਪਹੁੰਚਦੀ। ਇਸ ਲਈ ਅਕਾਲੀ ਦਲ ਨੂੰ ਬਚਾਉਣ ਅਤੇ ਪੰਥ ਪ੍ਰਸਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਲਾਂਭੇ ਹੋਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂ ਮਾਜਰਾ, ਰਣਧੀਰ ਸਿੰਘ ਰੱਖੜਾ, ਹਰਦੀਪ ਸਿੰਘ ਸਾਗਰਾ ਅਤੇ ਬਲਜਿੰਦਰ ਸਿੰਘ ਤੇਈਪੁਰ ਹਾਜ਼ਰ ਸਨ। -ਪੱਤਰ ਪ੍ਰੇਰਕ